Home / ਤਾਜਾ ਜਾਣਕਾਰੀ / ਇਨਸਾਫ ਲਈ ਸੜਕਾਂ ‘ਤੇ ਉੱਤਰੇ ਲੋਕ,ਜਸਪਾਲ ਦੀ ਹਿਰਾਸਤੀ ਮੌਤ ਨੇ ਵਿਗਾੜੀ ਪੁਲਿਸ ਦੀ ਹਾਲਤ

ਇਨਸਾਫ ਲਈ ਸੜਕਾਂ ‘ਤੇ ਉੱਤਰੇ ਲੋਕ,ਜਸਪਾਲ ਦੀ ਹਿਰਾਸਤੀ ਮੌਤ ਨੇ ਵਿਗਾੜੀ ਪੁਲਿਸ ਦੀ ਹਾਲਤ

ਜਸਪਾਲ ਦੀ ਹਿਰਾਸਤੀ ਮੌਤ ਨੇ ਵਿਗਾੜੀ ਪੁਲਿਸ ਦੀ ਹਾਲਤ, ਇਨਸਾਫ ਲਈ ਸੜਕਾਂ ‘ਤੇ ਉੱਤਰੇ ਲੋਕ-ਪੁਲਿਸ ਨੇ ਵੀ ਦਾਅਵਾ ਕੀਤਾ ਹੈ ਕਿ ਸੀਆਈਏ ਸਟਾਫ ਦੇ ਕੈਮਰੇ ਵਿੱਚੋਂ ਇੱਕ ਵੀਡੀਓ ਮਿਲੀ ਹੈ, ਜਿਸ ਵਿੱਚ ਦਿਖਾਈ ਦੇ ਰਿਹਾ ਹੈ ਕਿ ਜਸਪਾਲ ਸਿੰਘ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰ ਰਿਹਾ ਹੈ। ਹਾਲਾਂਕਿ, ਇਸ ਵੀਡੀਓ ਨੂੰ ਪੁਲਿਸ ਨੇ ਜਨਤਕ ਨਹੀਂ ਕੀਤਾ ਹੈ, ਪਿਛਲੀ 18 ਮਈ ਨੂੰ ਪੁਲਿਸ ਹਿਰਾਸਤ ਵਿੱਚ ਹੋਈ ਨੌਜਵਾਨ ਦੀ ਮੌਤ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ ਫਰੀਦਕੋਟ ‘ਚ ਜਸਪਾਲ ਸਿੰਘ ਦੀ ਮੌਤ ਮਾਮਲਾ ਗਰਮਾਇਆ ਫਰੀਦਕੋਟ ਵਿਚ ਕਥਿਤ ਤੌਰ ‘ਤੇ ਪੁਲਿਸ ਹਿਰਾਸਤ ਵਿਚ ਮਾਰੇ ਗਏ ਨੌਜਵਾਨ ਜਸਪਾਲ ਸਿੰਘ ਦੀ ਮੌਤ ਨੂੰ ਲੈ ਕੇ ਮਾਮਲਾ ਕਾਫ਼ੀ ਗਰਮਾਉਂਦਾ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਫਰੀਦਕੋਟ ਐਕਸ਼ਨ ਕਮੇਟੀ ਤੇ ਹੋਰ ਜੱਥੇਬੰਦੀਆਂ ਨੇ ਮਿਲ ਕੇ ਸ਼ਹਿਰ ਵਿਚ ਕੈਂਡਲ ਮਾਰਚ ਕੱਢਿਆ। ਕੈਂਡਲ ਮਾਰਚ ਦੌਰਾਨ ਪੁਲਿਸ ਪ੍ਰਸ਼ਾਸ਼ਨ ਫਰੀਦਕੋਟ ਅਤੇ ਵਿਧਾਇਕ ਕਿੱਕੀ ਢਿੱਲੋਂ ਦੇ ਵਿਰੁੱਧ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਪੁਲਿਸ ਨੇ ਖ਼ੁਦ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਕੀਤੀ ਪੁੱਛਗਿੱਛ ਮਗਰੋਂ ਇਹ ਖ਼ੁਲਾਸਾ ਕੀਤਾ ਸੀ ਕਿ ਮੁਲਜ਼ਮਾਂ ਨੇ ਜਸਪਾਲ ਸਿੰਘ ਦੀ ਲਾਸ਼ ਨੂੰ ਨਹਿਰ ਵਿਚ ਸੁੱਟ ਦਿੱਤਾ ਪਰ ਅੱਜ ਇੰਨੇ ਦਿਨ ਬੀਤ ਜਾਣ ‘ਤੇ ਪੁਲਿਸ ਜਸਪਾਲ ਸਿੰਘ ਦੀ ਲਾਸ਼ ਨੂੰ ਲੱਭਣ ਵਿਚ ਨਾਕਾਮ ਰਹੀ। ਜਿਸ ਤੋਂ ਬਾਅਦ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਸੰਘਰਸ਼ ਕਰਦੇ ਲੋਕਾਂ ਨੇ ਲਾੲੇ 'ਪੰਜਾਬ ਪੁਲਿਸ ਮੁਰਦਾਬਾਦ' ਦੇ ਨਾਅਰੇ – ਫਰੀਦਕੋਟ ਪੁਲਿਸ ਵੱਲੋਂ ਨੌਜਵਾਨ ਨੂੰ ਲਾਪਤਾ ਕਰਨ ਦਾ ਮਾਮਲਾ ਬਣਿਆ ਲੋਕ ਲਹਿਰ

Posted by Papalpreet Singh on Friday, May 24, 2019

ਫਿਲਹਾਲ ਜਸਪਾਲ ਸਿੰਘ ਦੀ ਪੁਲਿਸ ਹਿਰਾਸਤ ਵਿਚ ਹੋਈ ਮੌਤ ਨੂੰ ਲੈ ਕੇ ਮਾਮਲਾ ਵਧਦਾ ਜਾ ਰਿਹਾ ਹੈ। ਜਿੱਥੇ ਲੋਕਾਂ ਵਿਚ ਪੁਲਿਸ ਪ੍ਰਤੀ ਰੋਹ ਵਧ ਰਿਹਾ ਹੈ। ਉਥੇ ਹੀ ਸਰਕਾਰ ਪ੍ਰਤੀ ਵੀ ਲੋਕਾਂ ਵਿਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਦੇਖਣਾ ਹੋਵੇਗਾ ਕਿ ਪੀੜਤ ਮਾਪਿਆਂ ਨੂੰ ਇਨਸਾਫ਼ ਕਦੋਂ ਮਿਲੇਗਾ?

Check Also

ਕੋਰਟ ਵੱਲੋਂ ਅਗਾਉਂ ਜ਼ਮਾਨਤ ਪਟੀਸ਼ਨ ਖਾਰਿਜ

ਕੋਰਟ ਵੱਲੋਂ ਅਗਾਉਂ ਜ਼ਮਾਨਤ ਪਟੀਸ਼ਨ ਖਾਰਿਜ ਕੋਲਕਾਤਾ ਦੇ ਸਾਬਕਾ ਪੁਲਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਪੱਛਮੀ …

Leave a Reply

Your email address will not be published. Required fields are marked *