Home / ਤਾਜਾ ਜਾਣਕਾਰੀ / ਕੀ ਤਹਾਨੂੰ ਪਤਾ ਕਿ ਸ਼੍ਰੀ ਦਰਬਾਰ ਸਾਹਿਬ ਨੂੰ ਦੁੱਧ ਨਾਲ ਹੀ ਕਿਓਂ ਧੋਤਾ ਜਾਂਦਾ ਹੈ…!

ਕੀ ਤਹਾਨੂੰ ਪਤਾ ਕਿ ਸ਼੍ਰੀ ਦਰਬਾਰ ਸਾਹਿਬ ਨੂੰ ਦੁੱਧ ਨਾਲ ਹੀ ਕਿਓਂ ਧੋਤਾ ਜਾਂਦਾ ਹੈ…!

ਕਈ ਫੇਸਬੁੱਕੀਏ ਕਹਿੰਦੇ ਆ ਕੇ ਇਹ ਦੁੱਧ ਨਾਲ ਕਿਉਂ ਧੋਂਦੇ ਹੋ, ਓਹੀ ਦੁੱਧ ਗਰੀਬਾਂ ਚ ਵੰਡੋ। ਜਾਣਕਾਰੀ ਲਈ ਦੱਸ ਦੇਈਏ ਕੇ ਪਹਿਲੀ ਤਾਂ ਗੱਲ ਇਹ ਦੁੱਧ ਨਹੀਂ, ਕੱਚੀ ਲੱਸੀ ਆ (ਦੁੱਧ ਤੇ ਪਾਣੀ ਮਿਕ੍ਸ)। ਦੂਜੀ ਗੱਲ ਕੇ ਕੱਚੀ ਲੱਸੀ ਡਿਟਰਜੇਂਟ ਨਾਲੋਂ ਕਿਤੇ ਸਸਤੀ ਪੇਂਦੀ ਹੈ,ਨਾਲੇ ਇਹ ਸਾਡਾ ਪੁਰਾਤਨ ਤਰੀਕਾ ਹੈ ਕਿਉਂਕਿ ਦੁੱਧ ਨਾਲ ਧੋਣ ਤੇ ਸੰਗਮਰਮਰ ਦੀ ਚਮਕ ਖਰਾਬ ਨਹੀਂ ਹੁੰਦੀ ਤੇ ਸਦੀਆਂ ਤੱਕ ਬਣੀ ਰਹਿੰਦੀ ਹੈ, ਪਰ ਕਿਸੇ ਸਰਫ ਜਾਂ ਸਾਬਣ ਨਾਲ ਧੋਣ ਤੇ ਦਾਗ ਬਣੁ ਜਾਂਦੇ ਹਨ ਅਤੇ ਚਮਕ ਵੀ ਕੁਝ ਸਾਲਾਂ ਚ ਮਰ ਜਾਂਦੀ ਹੈ।ਰਹੀ ਗੱਲ ਗਰੀਬਾਂ ਚ ਦੁੱਧ ਵੰਡਣ ਦੀ ਤਾਂ, ਗੁਰੂ ਕੇ ਲੰਗਰਾਂ ਚੋਂ ਖੁੱਲੇ ਗੱਫੇ ਕੋਈ ਵੀ ਅਮੀਰ ਗਰੀਬ ਬੇਝਿਜਕ ਸ਼ਕਦੇ ਹਨ ਅਤੇ ਸ਼ਕ ਸਕਦੇ ਹਨ।ਸ੍ਰੀ ਹਰਿਮੰਦਰ ਸਾਹਿਬ ਜਿਸ ਨੂੰ ਇਸ ਦੀ ਸਜੀਵ ਸੁੰਦਰਤਾ ਅਤੇ ਇਸ ਉੱਪਰ ਸੋਨੇ ਦੀ ਝਾਲ ਦੇ ਕਾਰਨ ਅੰਗਰੇਜ਼ੀ ਬੋਲਣ ਵਾਲਿਆਂ ਵਿਚ ਇਹ ਗੋਲਡਨ ਟੈਂਪਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਹ ਦੁਨੀਆਂ ਵਿਚ ਆਪਣੀ ਵਿਲੱਖਣ ਥਾਂ ਰੱਖਦਾ ਹੈ। ਇਹ ਨਾਂ ‘ਹਰਿਮੰਦਰ ਸਾਹਿਬ’ ਹਰੀ/ਪਰਮਾਤਮਾ ਦੇ ਨਾਂ ‘ਤੇ ਹੈ।ਸਾਰੀ ਦੁਨੀਆਂ ਵਿਚ ਸਿੱਖ ਰੋਜ਼ ਹੀ ਆਪਣੀ ਅਰਦਾਸ ਵਿਚ ਸ੍ਰੀ ਅੰਮ੍ਰਿਤਸਰ ਆਉਣ ਅਤੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਸ਼ਰਧਾ-ਸਤਿਕਾਰ ਅਦਾ ਕਰਨ ਦੀ ਲੋਚਾ ਕਰਦਾ ਹੈ।Image result for golden temple inside
ਪੰਚਮ ਪਾਤਸ਼ਾਹ ਗੁਰੂ ਅਰਜਨ ਸਾਹਿਬ ਨੂੰ ਸਿੱਖਾਂ ਵਾਸਤੇ ਇਕ ਕੇਂਦਰੀ ਪੂਜਾ ਅਸਥਾਨ ਰਚਣ ਦਾ ਖਿਆਲ ਆਇਆ ਤੇ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੀ ਨਿਰਮਾਣਕਾਰੀ ਦਾ ਖਾਕਾ ਖੁਦ ਬਣਾਇਆ। ਪੂਰਬਲੇ ਸਮੇਂ ਤੀਸਰੇ ਗੁਰੂ, ਗੁਰੂ ਅਮਰਦਾਸ ਜੀ ਨੇ ਪਵਿੱਤਰ ਸਰੋਵਰ ‘ਅੰਮ੍ਰਿਤਸਰ’ ਜਾਂ ‘ਅੰਮ੍ਰਿਤ ਸਰੋਵਰ, ਨੂੰ ਖੁਦਵਾਉਣ ਦੀ ਯੋਜਨਾ ਬਣਾਈ ਸੀ, ਅਤੇ ਇਸਨੂੰ ਗੁਰੂ ਰਾਮਦਾਸ ਸਾਹਿਬ ਦੁਆਰਾ ਬਾਬਾ ਬੁੱਢਾ ਜੀ ਦੀ ਨਿਗਰਾਨੀ ਵਿਚ ਖੁਦਵਾਇਆ ਗਿਆ ਸੀ। ਸਥਾਨ ਵਾਸਤੇ ਜ਼ਮੀਨ ਪੂਰਬਲੇ ਗੁਰੂ ਸਾਹਿਬਾਨ ਦੁਆਰਾ ਸਥਾਨਕ ਪਿੰਡਾਂ ਦੇ ਜਿੰਮੀਦਾਰਾਂ ਤੋਂ ਨਕਦ ਅਦਾਇਗੀ ਨਾਲ ਪ੍ਰਾਪਤ ਕਰ ਲਈ ਗਈ ਸੀ। ਇਕ ਨਗਰ ਵਸਾਉਣ ਦੀ ਯੋਜਨਾ ਵੀ ਬਣਾਈ ਗਈ। ਇਸ ਲਈ 1570 ਈ: ਵਿਚ ਸਰੋਵਰ ਅਤੇ ਨਗਰ ‘ਤੇ ਕਾਰਜ ਨਾਲ-ਨਾਲ ਸ਼ੁਰੂ ਹੋਇਆ।Image result for golden temple insideਦੋਨਾਂ ‘ਤੇ ਕਾਰਜ 1577 ਈ: ‘ਚ ਪੂਰਾ ਹੋਇਆ।
ਗੁਰੂ ਅਰਜਨ ਸਾਹਿਬ ਨੇ ਇਸ ਦੀ ਨੀਂਹ 1 ਮਾਘ 1645 ਬਿਕਰਮੀ ਸੰਮਤ (ਦਸੰਬਰ 1588) ‘ਚ ਮੁਸਲਮਾਨ ਫਕੀਰ ਹਜ਼ਰਤ ਮੀਆਂ ਮੀਰ ਜੀ ਤੋਂ ਰਖਵਾਈ ਜੋ ਕਿ ਲਾਹੌਰ ਦੇ ਰਹਿਣ ਵਾਲੇ ਸਨ। ਰਚਨਾ-ਕਾਰਜ ਗੁਰੂ ਅਰਜਨ ਸਾਹਿਬ ਦੀ ਪ੍ਰਤੱਖ ਰੂਪ ‘ਚ ਕੀਤੀ ਨਿਗਰਾਨੀ ‘ਚ ਹੋਇਆ ਅਤੇ ਬਾਬਾ ਬੁੱਢਾ ਜੀ, ਭਾਈ ਗੁਰਦਾਸ ਜੀ, ਭਾਈ ਸਾਲ੍ਹੋ ਜੀ (ਸਾਰੀਆਂ ਪ੍ਰਸਿੱਧ ਸਿੱਖ ਸ਼ਖਸ਼ੀਅਤਾਂ) ਅਤੇ ਇਸ ਪਵਿੱਤਰ ਕਾਰਜ ਵਿਚ ਕਈ ਹੋਰ ਸਮਰਪਿਤ ਸਿੱਖਾਂ ਦੁਆਰਾ ਵੀ ਮਦਦ ਕੀਤੀ ਗਈ।

Check Also

ਕੋਰਟ ਵੱਲੋਂ ਅਗਾਉਂ ਜ਼ਮਾਨਤ ਪਟੀਸ਼ਨ ਖਾਰਿਜ

ਕੋਰਟ ਵੱਲੋਂ ਅਗਾਉਂ ਜ਼ਮਾਨਤ ਪਟੀਸ਼ਨ ਖਾਰਿਜ ਕੋਲਕਾਤਾ ਦੇ ਸਾਬਕਾ ਪੁਲਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਪੱਛਮੀ …

Leave a Reply

Your email address will not be published. Required fields are marked *