Home / ਤਾਜਾ ਜਾਣਕਾਰੀ / ਜਾਣੋ ਬੈਂਸ ਦੀ ਗ੍ਰਿਫਤਾਰੀ ਨੂੰ ਲੈ ਕੇ ਬੋਲੇ ਮੰਤਰੀ ਬਾਜਵਾ

ਜਾਣੋ ਬੈਂਸ ਦੀ ਗ੍ਰਿਫਤਾਰੀ ਨੂੰ ਲੈ ਕੇ ਬੋਲੇ ਮੰਤਰੀ ਬਾਜਵਾ

ਬੈਂਸ ਦੀ ਗ੍ਰਿਫਤਾਰੀ ਨੂੰ ਲੈ ਕੇ ਬੋਲੇ ਮੰਤਰੀ ਬਾਜਵਾ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਬੈਂਸ ਅੱਜ ਗ੍ਰਿਫਤਾਰੀ ਦੇਣ ਲਈ ਖੁਦ ਬਟਾਲਾ ਪਹੁੰਚੇ ਪਰ ਪੁਲਿਸ ਦੂਰ ਖੜ੍ਹੀ ਹੀ ਵੇਖਦੀ ਰਹੀ ਤੇ ਉਹ ਰੋਸ ਰੈਲੀ ਕਰਕੇ ਲੁਧਿਆਣਾ ਪਰਤ ਆਏ। ਬੈਂਸ ਨੇ ਆਪਣੇ ਹਮਾਇਤੀਆਂ ਨਾਲ ਸ਼ਰੇਆਮ ਬਟਾਲਾ ‘ਚ ਰੋਸ ਪ੍ਰਦਰਸ਼ਨ ਕੀਤਾ ਤੇ ਫਿਰ ਪੁਲਿਸ ਦੇ ਸਾਹਮਣੇ ਆਪਣੀ ਗੱਡੀ ‘ਚ ਬੈਠ ਕੇ ਲੁਧਿਆਣਾ ਨੂੰਨਿਕਲ ਗਏ।ਦਰਅਸਲ ਬੈਂਸ ਖਿਲਾਫ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨਾਲ ਤਕਰਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਫਾਰਸ਼ ‘ਤੇ ਦਰਜ ਹੋਇਆ ਹੈ। ਬੈਂਸ ਨੇ ਆਪਣੀ ਗ੍ਰਿਫ਼ਤਾਰੀ ਸਬੰਧੀ ਅਫ਼ਵਾਹਾਂ ਨੂੰ ਠੱਲ੍ਹ ਪਾਉਂਦਿਆਂ ਲੰਘੇ ਦਿਨ ਐਲਾਨ ਕੀਤਾ ਸੀ ਕਿ ਉਹ ਸ਼ੁੱਕਰਵਾਰ ਨੂੰ ਖ਼ੁਦ ਬਟਾਲਾ ਦੇ ਗਾਂਧੀ ਚੌਕ ’ਚ ਧਰਨਾ ਦੇਣ ਲਈ ਜਾ ਰਹੇ ਹਨ। ਅੱਜ ਉਨ੍ਹਾਂ ਨਾਲ ਉਹ ਸਮਰਥਕ ਵੀ ਹੋਣਗੇ, ਜਿਨ੍ਹਾਂ ’ਤੇ ਪੁਲਿਸ ਨੇ ਕੇਸ ਦਰਜ ਕੀਤਾ ਹੈ।ਬੈਂਸ ਦਾ ਕਹਿਣਾ ਸੀ ਕਿ ਪੁਲਿਸ ਕਿਉਂ ਬਟਾਲਾ ਤੋਂ ਲੁਧਿਆਣਾ ਆ ਕੇ ਮਹਿੰਗਾ ਪੈਟਰੋਲ ਫੂਕ ਰਹੀ ਹੈ, ਉਹ ਖ਼ੁਦ ਉੱਥੇ ਧਰਨਾ ਦੇਣਗੇ ਤੇ ਉਨ੍ਹਾਂ ਨੂੰ ਪੁਲਿਸ ਉਥੋਂ ਹੀ ਗ੍ਰਿਫ਼ਤਾਰ ਕਰ ਲਵੇ। ਬਟਾਲਾ ਪਟਾਕਾ ਫੈਕਟਰੀ ’ਚ ਧਮਾਕੇ ਮਗਰੋਂ ਬੈਂਸ ਆਪਣੇ ਸਮਰਥਕਾਂ ਨਾਲ ਡੀਸੀ ਗੁਰਦਾਸਪੁਰ ਵਿਪੁਲ ਉਜਵਲ ਦੇ ਕਮਰੇ ਵਿੱਚ ਪੁੱਜੇ ਸਨ ਤੇ ਡੀਸੀ ਨਾਲ ਉਨ੍ਹਾਂ ਦੀ ਬਹਿਸ ਹੋ ਗਈ ਸੀ।ਡੀਸੀ ਨੇ ਐਸਡੀਐਮ ਰਾਹੀਂ ਪੁਲਿਸ ਨੂੰ ਸ਼ਿਕਾਇਤ ਦੇ ਕੇ ਬੈਂਸ ਤੇ ਉਨ੍ਹਾਂ ਦੇ ਅਣਪਛਾਤੇ ਸਮਰਥਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਬੈਂਸ ਦੀ ਜ਼ਮਾਨਤ ਅਰਜ਼ੀ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ। ਇਸ ਮਗਰੋਂ ਬੈਂਸ ਦੀ ਗ੍ਰਿਫ਼ਤਾਰੀ ਸਬੰਧੀ ਅਫ਼ਵਾਹਾਂ ਦਾ ਬਾਜ਼ਾਰ ਗਰਮ ਰਿਹਾ ਸੀ। ਅੱਜ ਬੈਂਸ ਨੇ ਬਟਾਲਾ ਦੇ ਗਾਂਧੀ ਚੌਕ ਵਿੱਚ ਧਰਨਾ ਦੇ ਕੇ ਬਟਾਲਾ ਪੁਲਿਸ ਨੂੰ ਗ੍ਰਿਫ਼ਤਾਰੀ ਦੀ ਚੁਣੌਤੀ ਦਿੱਤੀ।

Check Also

ਕਨੇਡਾ ਟਰੱਕ ਡਰਾਈਵਰ,

ਓਨਟਾਰੀਓ ਦੇ ਇਮੀਗ੍ਰੈਂਟ ਨਾਮਜ਼ਦ ਪ੍ਰੋਗਰਾਮ (ਓ.ਆਈ.ਐੱਨ.ਪੀ.) ਨੇ ਅੰਤ ਵਿੱਚ ਮੰਗ ਵਾਲੇ ਕਿੱਤਿਆਂ ਦੀ ਸੂਚੀ ਵਿੱਚ …

Leave a Reply

Your email address will not be published. Required fields are marked *