Home / ਤਾਜਾ ਜਾਣਕਾਰੀ / ਦਿੱਲੀ ਦੇ ਮੁੱਖ ਅਰਵਿੰਦ ਕੇਜਰੀਵਾਲ ਦੀ ਵੱਡੀ ਕਾਰਵਾਈ II ਸਿੱਖ ਡਰਾਈਵਰ ਨਾਲ ਕੁੱਟਮਾਰ ਮਾਮਲੇ ‘ਚ ਦੋਸ਼ੀ ਪੁਲਿਸ ਮੁਲਾਜ਼ਮ ਸਸਪੈਂਡ II

ਦਿੱਲੀ ਦੇ ਮੁੱਖ ਅਰਵਿੰਦ ਕੇਜਰੀਵਾਲ ਦੀ ਵੱਡੀ ਕਾਰਵਾਈ II ਸਿੱਖ ਡਰਾਈਵਰ ਨਾਲ ਕੁੱਟਮਾਰ ਮਾਮਲੇ ‘ਚ ਦੋਸ਼ੀ ਪੁਲਿਸ ਮੁਲਾਜ਼ਮ ਸਸਪੈਂਡ II

ਸਿੱਖ ਡਰਾਈਵਰ ਨਾਲ ਕੁੱਟਮਾਰ ਮਾਮਲੇ ‘ਚ ਜਿੱਥੇ ਪੁਲਿਸ ਮੁਲਾਜ਼ਮ ਸਸਪੈਂਡ ਕਰ ਦਿੱਤੇ ਗਏ ਹਨ, ਉਥੇ ਦਿੱਲੀ ਦੇ ਮੁੱਖ ਅਰਵਿੰਦ ਕੇਜਰੀਵਾਲ ਆਟੋ ਡਰਾਈਵਰ ਗੁਰਜੀਤ ਸਿੰਘ ਦੇ ਘਰ ਪਹੁੰਚੇ ਤੇ ਹਾਲ-ਚਾਲ ਪੁੱਛਿਆ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾਵਾਂ ਦੇਣ ਬਾਰੇ ਆਖਿਆ। ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿਚ ਦਿੱਲੀ ਪੁਲਿਸ ਦੀ ਗੁੰਡਾਗਰਦੀ ਸ਼ਰੇਆਮ ਸਭ ਨੇ ਦੇਖੀ ਉਨ੍ਹਾਂ ਨੇ ਰਲ ਕੇ ਕਿਸ ਤਰ੍ਹਾਂ ਸਿੱਖ ਆਟੋ ਡਰਾਈਵਰ ਤੇ ਉਸ ਦੇ ਮਾਸੂਮ ਪੁੱਤ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ “ਇਸ ਵੀਡੀਓ ਚ ਸਾਫ ਦੇਖਿਆ ਜਾ ਰਿਹਾ ਹੈ ਕਿਸ ਤਰ੍ਹਾਂ ਦਿੱਲੀ ਪੁਲਿਸ ਨੇ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਪਾਰ ਕੀਤੀਆਂ ਮੁਖਰਜੀ ਨਗਰ ‘ਚ ਆਟੋ ਡਰਾਈਵਰ ਗੁਰਜੀਤ ਸਿੰਘ ਨਾਲ ਬਿਨ੍ਹਾਂ ਗੱਲ ਤੋਂ ਕੀਤੀ ਕੁੱਟਮਾਰ ਤੇ ਉਸਦੀ ਪੱਗ ਦੀ ਕੀਤੀ ਬੇਅਦਬੀ !ਅਸੀ ਇਸ ਵੀਡੀਓ ‘ਚ ਨਜ਼ਰ ਆ ਰਹੇ Delhi Police ਦੇ ਕਰਮੀਆਂ ਨੂੰ ਸ਼ਰੇਆਮ ਬੇਇੱਜ਼ਤ ਕਰਕੇ ਬਰਖ਼ਾਸਤ ਕਰਨ ਦੀ ਮੰਗ ਕਰਦੇ ਹਾਂ ਤੁਹਾਨੂੰ ਦੱਸ ਦੇਈਏ ਕਿ ਜਿਸ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮਾਮਲੇ ਨੂੰ ਸੰਗੀਨ ਸਮਝਦਿਆਂ ਮੁਖਰਜੀ ਥਾਣੇ ਦੇ ਬਾਹਰ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾਜਿਸ ਤੋਂ ਬਾਅਦ ਪੁਲਿਸ ਨੇ ਵੱਡੀ ਕਾਰਵਾਈ ਕੀਤੀ। ਇਸ ਤੋਂ ਪਹਿਲਾਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਇਸ ਮਾਮਲੇ ‘ਤੇ ਬਿਆਨ ਦਿੱਤਾ ਸੀ ਕਿ ਦਿੱਲੀ ਪੁਲਸ ਸਿੱਖ ਆਟੋ ਡਰਾਈਵਰ ਅਤੇ ਨਾਬਾਲਿਗ ਨਾਲ ਹੋਈ ਕੁੱਟਮਾਰ ‘ਤੇ ਕਾਰਵਾਈ ਕਰੇ ਨਹੀਂ ਤਾਂ ਉਹ ਲਗਾਤਾਰ ਰੋਸ ਪ੍ਰਦਰਸ਼ਨ ਕਰਦੇ ਰਹਿਣਗ ਤਹਾਨੂੰ ਦੱਸ ਦੇਈਏ ਕਿ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਜਲਦ ਤੋਂ ਜਲਦ ਇਸ ਸਿੱਖ ਡਰਾਈਵਰ ਵੀਰ ਨੂੰ ਇਨਸਾਫ ਦੀ ਮੰਗ ਕੀਤੀ ਹੈ ਤੁਹਾਨੂੰ ਦੱਸ ਦੇਈਏ ਕਿ ਦਿੱਲੀ ਦੇ ਮੁਖਰਜੀ ਨਗਰ ‘ਚ ਸਿੱਖ ਆਟੋ ਡਰਾਈਵਰ ਅਤੇ ਇਕ ਨਾਬਾਲਿਗ ਨਾਲ ਕੁੱਟਮਾਰ ਮਾਮਲੇ ‘ਚ ਭੜਕੇ ਲੋਕਾਂ ਨੇ ਦੇਰ ਰਾਤ ਪੁਲਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਜਿਸ ਦੌਰਾਨ ਦਿੱਲੀ ਪੁਲਿਸ ਦੇ ਅਧਿਕਾਰੀਆਂ ਵੱਲੋਂ ਕਾਰਵਾਈ ਕਰਦੇ ਹੋਏ ਇਸ ਮਾਮਲੇ ‘ਚ ਸ਼ਾਮਲ ਮੁਖਰਜੀ ਨਗਰ ਪੁਲਿਸ ਸਟੇਸ਼ਨ ਦੇ ਤਿੰਨ ਪੁਲਿਸ ਕਰਮਚਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ, ਜਦੋਂਕਿ ਬਾਕੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ

Check Also

ਕਨੇਡਾ ਟਰੱਕ ਡਰਾਈਵਰ,

ਓਨਟਾਰੀਓ ਦੇ ਇਮੀਗ੍ਰੈਂਟ ਨਾਮਜ਼ਦ ਪ੍ਰੋਗਰਾਮ (ਓ.ਆਈ.ਐੱਨ.ਪੀ.) ਨੇ ਅੰਤ ਵਿੱਚ ਮੰਗ ਵਾਲੇ ਕਿੱਤਿਆਂ ਦੀ ਸੂਚੀ ਵਿੱਚ …

Leave a Reply

Your email address will not be published. Required fields are marked *