Breaking News
Home / ਤਾਜਾ ਜਾਣਕਾਰੀ / ਨਵੰਬਰ ਨੂੰ ਹੋਵੇਗੀ SGPC ਦੇ ਪ੍ਰਧਾਨ ਦੀ ਚੋਣ

ਨਵੰਬਰ ਨੂੰ ਹੋਵੇਗੀ SGPC ਦੇ ਪ੍ਰਧਾਨ ਦੀ ਚੋਣ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਮੀਟਿੰਗ ਵਿੱਚ ਅੰਤਰਿਮ ਕਮੇਟੀ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ ਅਤੇ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ। ਜਿਸ ਵਿੱਚ ਬਾਕੀ ਮੈਂਬਰਾਂ ਦੀ ਵੀ ਚੋਣ ਕੀਤੀ ਜਾਵੇਗੀ।ਇਸਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਆਦੇਸ਼ ਦਿੱਤਾ ਸੀ ਕਿ ਇੱਥੇ ਸਿਰਫ਼ ਇੱਕ ਸਟੇਜ ਹੋਣਾ ਚਾਹੀਦਾ ਹੈ।ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਦੁਪਹਿਰ 1:00 ਵਜੇਹੋਵੇਗਾ। ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਮੂਹ ਅਹੁਦੇਦਾਰਾਂ ਦੀ ਸਾਲਾਨਾ ਚੋਣ ਹਰ ਸਾਲ ਨਵੰਬਰ ਮਹੀਨੇ ਵਿਚ ਕੀਤੀ ਜਾਣੀ ਲਾਜ਼ਮੀ ਹੁੰਦੀ ਹੈ।ਇਕੱਤਰਤਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਜਾਹੋ ਜਲਾਲ ਨਾਲ ਮਨਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

Check Also

ਅਜਿਹਾ ਕੀ ਹੌ ਗਿਆ ਕੌਕਾਕੌਲਾ ਫੈਕਟਰੀ ਦੇ ਮਾਲਿਕ ਨੇ ਆਪਣੇ ਘਰ ਸੰਤਾ ਦੀ ਲਾਈ ਹੈ ਫੌਟੌ

ਅੱਜ ਇਸ ਪੋਸਟ ਦੇ ਰਾਹੀਂ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦੇ ਜੀਵਨ …

Leave a Reply

Your email address will not be published. Required fields are marked *