Home / ਤਾਜਾ ਜਾਣਕਾਰੀ / ਮਜੀਠੀਆ ਦੀ ਕਾਰ ਹਾਦਸੇ ਦਾ ਸ਼ਿਕਾਰ

ਮਜੀਠੀਆ ਦੀ ਕਾਰ ਹਾਦਸੇ ਦਾ ਸ਼ਿਕਾਰ

ਮਜੀਠੀਆ ਦੀ ਕਾਰ ਹਾਦਸੇ ਦਾ ਸ਼ਿਕਾਰ,ਇੱਥੇ ਦੇ ਕੋਟਕਪੁਰਾ ਬਾਈਪਾਸ ‘ਤੇ ਓਵਰਬ੍ਰਿਜ਼ ‘ਤੇ ਦੇਰ ਰਾਤ ਟ੍ਰੱਕ ਅਤੇ ਪੁਲਿਸ ਪਾਈਲਟ ਦੀ ਇਨੋਵਾ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ‘ਚ ਇੱਕ ਦੀ ਮੌਤ ਹੋ ਗਈ ਹੈ ਜਦਕਿ ਚਾਰ ਜ਼ਖ਼ਮੀ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਦਾ ਇਲਾਜ਼ ਲੁਧਿਆਣਾ ਦੇ ਡੀਐਮਸੀ ਹਸਪਤਾਲ ‘ਚ ਕੀਤਾ ਜਾ ਰਿਹਾ ਹੈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ‘ਚ ਪੁਲਿਸ ਦੀ ਗੱਡੀ ਨੂੰ

ਕਾਫੀ ਨੁਕਸਾਨ ਹੋਇਆ।ਉਧਰ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮੋਗਾ ਡੀਐਸਪੀ ਪਰਮਜੀਤ ਸਿੰਘ ਸਿੰਧੂ ਨੇ ਦੱਸਿਆ ਕਿ ਇਹ ਪਾਈਲਟ ਗੱਡੀ ਬਿਕਰਮ ਸਿੰਘ ਮਜੀਠੀਆ ਦੀ ਸੀ ਜੋ ਬਠਿੰਡਾ ਵੱਲੋਂ ਆ ਰਹੀ ਸੀ। ਇਹ ਘਟਨਾ ਦੇਰ ਰਾਤ ਦੀ ਹੈ ਅਤੇ ਪਾਈਲਟ ਗੱਡੀ ‘ਚ ਸੀਆਈਐਸਐਫ ਦੇ ਜਵਾਨ ਸੀ।ਟਰੱਕ ਨਾਲ ਹੋਈ ਸਿੱਧੀ ਟੱਕਰ ‘ਚ ਇੱਕ ਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗੁੱਡੂ ਕੁਮਾਰ (28) ਵੱਜੋ ਹੋਈ ਹੈ। ਹਾਦਸੇ ਤੋਂ ਬਾਅਦ ਟਰੱਕ ਡ੍ਰਾਈਵਰ ਅਜੇ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਟਰੱਕ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Check Also

ਬਹੁਤ ਲੋਕਾਂ ਦਾ ਵਿਚਾਰ ਹੈ

ਬਹੁਤ ਲੋਕਾਂ ਦਾ ਵਿਚਾਰ ਹੈ ਸਰੀਰ ਵਿੱਚ ਤਾਕਤ ਵੀ ਆਉਂਦੀ ਹੈ। ਜਦ ਕਿ ਕੁਝ ਲੋਕ …

Leave a Reply

Your email address will not be published. Required fields are marked *