Home / ਤਾਜਾ ਜਾਣਕਾਰੀ / ਮੋਦੀ ਤੋਂ ਬਾਅਦ ਕੈਪਟਨ ਸਰਕਾਰ ਨੇ ਵੀ ਖੋਲ੍ਹਿਆ ਕਿਸਾਨਾਂ ਲਈ ਖਜ਼ਾਨੇ ਦਾ ਮੂੰਹ ,ਚੁੱਕਿਆ ਇਹ ਵੱਡਾ ਕਦਮ..!

ਮੋਦੀ ਤੋਂ ਬਾਅਦ ਕੈਪਟਨ ਸਰਕਾਰ ਨੇ ਵੀ ਖੋਲ੍ਹਿਆ ਕਿਸਾਨਾਂ ਲਈ ਖਜ਼ਾਨੇ ਦਾ ਮੂੰਹ ,ਚੁੱਕਿਆ ਇਹ ਵੱਡਾ ਕਦਮ..!

ਕਿਸਾਨ ਕਰਜ਼ਾ ਰਾਹਤ ਸਕੀਮ ਲਈ ਫੰਡਾਂ ‘ਚ 5500 ਕਰੋੜ ਰੁਪਏ ਤੱਕ ਦਾ ਵਾਧਾ ਕੀਤਾ ਹੈ। ਮੁੱਖ ਮੰਤਰੀ ਨੇ ਕਿਸਾਨਾਂ ਲਈ ਫੰਡਾ ਦੀ ਘਾਟ ਨਾ ਹੋਣ ਦਾ ਕੀਤਾ ਦਾਅਵਾ ਕੀਤਾ ਹੈ। ਸੂਬੇ ਦੇ ਦਿਹਾਤੀ ਵਿਕਾਸ ਬੋਰਡ ਦੀ 45ਵੀਂ ਬੈਠਕ ਦੌਰਾਨ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ।

ਇਸਦੇ ਤਹਿਤ ਕਰਜ਼ੇ ਹੇਠ ਦੱਬੇ ਹੋਰ ਕਿਸਾਨਾਂ ਨੂੰ ਇਸ ਸਕੀਮ ਦੇ ਹੇਠ ਲਿਆਂਦਾ ਜਾ ਸਕੇਗਾ।ਸੂਬਾ ਸਰਕਾਰ ਨੇ ਕਿਸਾਨ ਕਰਜ਼ਾ ਰਾਹਤ ਸਕੀਮ ਲਈ ਫੰਡਾਂ ‘ਚ 5500 ਕਰੋੜ ਰੁਪਏ ਤੱਕ ਦਾ ਵਾਧਾ ਕੀਤਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਰਾਹਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਅਤੇ ਇਸ ਨੂੰ ਲੈ ਕੇ ਫੰਡਾਂ ਦੀ ਘਾਟ ਨਹੀਂ ਹੋਣ ਦੇਣਗੇ। ਕੈਪਟਨ ਅਮਰਿੰਦਰ ਮੁਤਾਬਕ ਸਰਕਾਰ ਬੇਜ਼ਮੀਨੇ ਕਿਸਾਨਾਂ ਨੂੰ ਵੀ ਕਰਜ਼ਾ ਰਾਹਤ ਸਕੀਮ ਹੇਠ ਲਿਆਉਣ ਲਈ ਪਹਿਲਾਂ ਤੋਂ ਹੀ ਕੋਸ਼ਿਸ਼ਾਂ ਕਰ ਰਹੀ ਹੈ।

ਉਹਨਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਜੋ ਵਾਅਦਾ ਕੀਤਾ ਸੀ, ਉਹ ਇਮਾਨਦਾਰੀ ਨਾਲ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਸ ਪ੍ਰੀਕਿਰਿਆ ਤਹਿਤ ਕਿਸੇ ਵੀ ਨਾਲ ਕੋਈ ਵਿਤਕਰਾ ਜਾਂ ਭੇਦਭਾਵ ਨਹੀਂ ਕੀਤਾ ਜਾ ਰਿਹਾ ।

ਮੀਟਿੰਗ ਸਬੰਧੀ  ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਿਸਾਨ ਖੇਤੀ ਕਰਜ਼ਾ ਫੰਡਾਂ ’ਚ ਵਾਧਾ ਕੀਤੇ ਜਾਣ ਨਾਲ ਇਸ ਸਕੀਮ ਦਾ ਹੋਰ ਪ੍ਰਸਾਰ ਕਰਨ ਵਿਚ ਮਦਦ ਮਿਲੇਗੀ ਅਤੇ ਇਸ ਨਾਲ ਕਰਜ਼ੇ ’ਚ ਦੱਬੇ ਹੋਰ ਕਿਸਾਨਾਂ ਨੂੰ ਇਸ ਸਕੀਮ ਦੇ ਹੇਠ ਲਿਆਂਦਾ ਜਾ ਸਕੇਗਾ।

Check Also

ਕਨੇਡਾ ਟਰੱਕ ਡਰਾਈਵਰ,

ਓਨਟਾਰੀਓ ਦੇ ਇਮੀਗ੍ਰੈਂਟ ਨਾਮਜ਼ਦ ਪ੍ਰੋਗਰਾਮ (ਓ.ਆਈ.ਐੱਨ.ਪੀ.) ਨੇ ਅੰਤ ਵਿੱਚ ਮੰਗ ਵਾਲੇ ਕਿੱਤਿਆਂ ਦੀ ਸੂਚੀ ਵਿੱਚ …

Leave a Reply

Your email address will not be published. Required fields are marked *