Breaking News
Home / ਤਾਜਾ ਜਾਣਕਾਰੀ / ਸਰਕਾਰ ਹੁਣ ਸੋਸ਼ਲ ਮੀਡੀਆ ਤੋਂ ਡਰੀ

ਸਰਕਾਰ ਹੁਣ ਸੋਸ਼ਲ ਮੀਡੀਆ ਤੋਂ ਡਰੀ

ਭਾਰਤ ਸਰਕਾਰ ਵੱਲੋਂ ਸੋਸ਼ਲ ਮੀਡੀਆ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸਰਕਾਰ ਵੱਲੋਂ ਦੱਸਿਆ ਗਿਆ ਹੈ ਕਿ ਸੋਸ਼ਲ ਮੀਡੀਆ ਕੰਪਨੀਆਂ ਲਈ ਨਵੇਂ ਆਈਟੀ ਨਿਯਮ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਤਹਿਤ ਸੋਸ਼ਲ ਮੀਡੀਆ ਕੰਪਨੀਆਂ ਨੂੰ ਭੜਕਾਊ ਸੂਚਨਾ ਨੂੰ ਹਟਾਉਣਾ ਲਾਜ਼ਮੀ ਹੋਵੇਗਾ ।ਇਸ ਸਬੰਧੀ ਇਲੈਕਟ੍ਰਾਨਿਕਸ ਤੇ ਆਈਟੀ ਰਾਜ ਮੰਤਰੀ ਸੰਜੈ ਧੋਤਰੇ ਨੇ ਦੱਸਿਆ ਕਿ ਇਨ੍ਹਾਂ ਨਿਯਮਾਂ ਦਾ ਮਕਸਦ ਸੋਸ਼ਲਮੀਡੀਆ ਦੇ ਮੰਚਾਂ ਤੋਂ ਗ਼ੈਰ-ਕਾਨੂੰਨੀ ਸੂਚਨਾ ਤੇ ਸਮੱਗਰੀ ਹਟਾਉਣਾ ਹੈ । ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਸਰਕਾਰ ਵੱਲੋਂ ਸੋਸ਼ਲ ਮੀਡੀਆ ਬਾਰੇ ਨਿਯਮ ਸੋਧਨ ਸਬੰਧੀ ਜਨਤਾ ਦੀ ਰਾਏ ਮੰਗੀ ਗਈ ਸੀ ।ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਦੇ ਆਧਾਰ ’ਤੇ ਇਹ ਨਵੇਂ ਨਿਯਮ ਬਣਾਏ ਜਾ ਰਹੇ ਹਨ । ਦੱਸ ਦਈਏ ਕਿ ਮੌਜੂਦਾ ਸਮੇਂ ਵਿੱਚ ਸੋਸ਼ਲ ਮੀਡੀਆ ਸਰਕਾਰ ਲਈ ਇੱਕ ਵੱਡੀ ਮੁਸੀਬਤ ਹੈ ।ਜਿਸ ‘ਤੇ ਕਿਸੇ ਤਰ੍ਹਾਂ ਦਾ ਕੋਈ ਸਰਕਾਰੀ ਕੰਟਰੋਲ ਨਹੀਂ ਹੈਜਿਸ ਕਾਰਨ ਹਰ ਬੰਦਾ ਖੁੱਲ੍ਹੇਆਮ ਆਪਣੇ ਵਿਚਾਰ ਪ੍ਰਗਟਾ ਸਕਦਾ ਹੈ, ਪਰ ਹੁਣ ਸਰਕਾਰ ਵੱਲੋਂ ਇਸ ‘ਤੇ ਲਗਾਮ ਕੱਸਣ ਦੀ ਤਿਆਰੀ ਕੀਤੀ ਜਾ ਰਹੀ ਹੈ ।

Check Also

ਅਜਿਹਾ ਕੀ ਹੌ ਗਿਆ ਕੌਕਾਕੌਲਾ ਫੈਕਟਰੀ ਦੇ ਮਾਲਿਕ ਨੇ ਆਪਣੇ ਘਰ ਸੰਤਾ ਦੀ ਲਾਈ ਹੈ ਫੌਟੌ

ਅੱਜ ਇਸ ਪੋਸਟ ਦੇ ਰਾਹੀਂ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦੇ ਜੀਵਨ …

Leave a Reply

Your email address will not be published. Required fields are marked *