Home / ਤਾਜਾ ਜਾਣਕਾਰੀ / ਸੁਖਬੀਰ ਅਤੇ ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਮਾੜੀ ਖਬਰ

ਸੁਖਬੀਰ ਅਤੇ ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਮਾੜੀ ਖਬਰ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੁਆਰਾ ਗੁਰਦੁਆਰਾ ਚੋਣ ਕਮਿਸ਼ਨ ਤੇ ਕੇਂਦਰੀ ਚੋਣ ਕਮਿਸ਼ਨ ਵਿਚ 2 ਵੱਖ-ਵੱਖ ਸੰਵਿਧਾਨ ਪੇਸ਼ ਕਰਨ ਕਾਰਣ ਹੁਸ਼ਿਆਰਪੁਰ ਦੇ ਸਮਾਜਵਾਦੀ ਨੇਤਾ ਬਲਵੰਤ ਸਿੰਘ ਖੇੜਾ ਦੀ ਦਰਜ ਮੰਗ ‘ਤੇ ਸੁਣਵਾਈ ਕਰਦੇ ਹੋਏ ਅੱਜ ਸੋਮਵਾਰ ਨੂੰ ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਏ. ਸੀ. ਜੇ. ਐੱਮ. ਮੋਨਿਕਾ ਸ਼ਰਮਾ ਦੀ ਅਦਾਲਤ ਵਿਚ ਸੁਣਵਾਈ ਹੋਈ। ਅਦਾਲਤ ਵਿਚ ਬਲਵੰਤ ਸਿੰਘ ਖੇੜਾ ਦੇਨਾਲ ਉਨ੍ਹਾਂ ਦੇ ਵਕੀਲ ਐਡਵੋਕੇਟ ਬੀ.ਐੱਸ. ਰਿਆੜ ਤੇ ਹਿਤੇਸ਼ ਪੁਰੀ ਨੇ ਮੀਡੀਆ ਨੂੰ ਅਦਾਲਤੀ ਕਾਰਵਾਈ ਸਬੰਧੀ।ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਅਦਾਲਤ ਨੇ ਇਸ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਸੰਮਨ ਜਾਰੀ ਕਰ ਕੇ 3 ਦਸੰਬਰ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਤਲਬ ਕੀਤਾ ਹੈ । ਜ਼ਿਕਰਯੋਗ ਹੈ ਕਿ ਸਮਾਜਵਾਦੀ ਨੇਤਾ ਬਲਵੰਤ ਸਿੰਘ ਖੇੜਾ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਖਿਲਾਫ਼ ਝੂਠਾ ਹਲਫਨਾਮਾ ਦੇਣ ਅਤੇ ਪਾਰਟੀ ਦੇ 2 ਵੱਖ-ਵੱਖ ਵਿਧਾਨ ਰੱਖਣ ਸਬੰਧੀ ਸ਼ਿਕਾਇਤ ਅਦਾਲਤ ਵਿਚ ਦਰਜ ਕੀਤੀ ਸੀ।ਇਸ ਮੰਗ ਵਿਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇਸੀਨੀਅਰ ਨੇਤਾਵਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਰਣਜੀਤ ਸਿੰਘ ਬ੍ਰਹਮਪੁਰਾ, ਕਿਰਪਾਲ ਸਿੰਘ ਬਡੂੰਗਰ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ ਇੰਦਰ ਸਿੰਘ ਗਰੇਵਾਲ, ਸੁਰਿੰਦਰ ਸਿੰਘ ਸ਼ਿੰਦਾ ਦੇ ਖਿਲਾਫ ਕਈ ਗੰਭੀਰ ਇਲਜ਼ਾਮ ਲਗਾਏ ਹਨ। ਸ਼ਿਕਾਇਤ ਵਿਚ ਇਲਜ਼ਾਮ ਲਗਾਇਆ ਹੈ ਕਿ ਇਹ ਪਾਰਟੀ ਧਾਰਮਿਕ ਚੋਣਾਂ ਵਿਚ ਭਾਗ ਲੈਂਦੀ ਹੈ ਅਤੇ ਦੂਜੇ ਪਾਸੇ ਆਪਣੇ-ਆਪ ਨੂੰ ਧਰਮ ਨਿਰਪੱਖ ਹੋਣ ਦਾ ਦਾਅਵਾ ਵੀ ਕਰਦੀ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਮਾਨਤਾ ਨੂੰ ਖਾਰਜ ਕਰਨ ਲਈ ਬਲਵੰਤ ਸਿੰਘ ਖੇੜਾ ਨੇ ਦਿੱਲੀ ਹਾਈ ਕੋਰਟ ਵਿਚ ਵੀ ਮੰਗ ਦਰਜ ਦੀ ਹੋਈ ਹੈ।

Check Also

ਬਹੁਤ ਲੋਕਾਂ ਦਾ ਵਿਚਾਰ ਹੈ

ਬਹੁਤ ਲੋਕਾਂ ਦਾ ਵਿਚਾਰ ਹੈ ਸਰੀਰ ਵਿੱਚ ਤਾਕਤ ਵੀ ਆਉਂਦੀ ਹੈ। ਜਦ ਕਿ ਕੁਝ ਲੋਕ …

Leave a Reply

Your email address will not be published. Required fields are marked *