Home / ਤਾਜਾ ਜਾਣਕਾਰੀ / ਹਾਈਕੋਰਟ ਤੋਂ ਰਾਹਤ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ?

ਹਾਈਕੋਰਟ ਤੋਂ ਰਾਹਤ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ?

ਹਾਈਕੋਰਟ ਤੋਂ ਰਾਹਤ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ? ਪੰਜਾਬ ਹਰਿਆਣਾ ਹਾਈਕੋਰਟ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਪਰਾਲੀ ਸਾੜਨ ’ਤੇ ਲਾਈ ਗਈ ਪਾਬੰਦੀ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਤੋਂ ਜੁਰਮਾਨਾ ਵਸੂਲੇ ਜਾਣ ’ਤੇ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਤੇ ਹਰਿਆਣਾ ਤੋਂ ਇਲਾਵਾ ਕੇਂਦਰ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ।ਹਾਈਕੋਰਟ ਦੇ ਜਸਟਿਸ ਰਾਜੀਵ ਨਾਰਾਇਣ ਰੈਣਾ ਨੇ ਪੰਜਾਬ ਤੇ ਹਰਿਆਣਾ ਦੇ ਸਕੱਤਰਾਂ ਨੂੰ ਵੱਖ-ਵੱਖ ਧਿਰਾਂ ਨਾਲ ਵਿਚਾਰ ਚਰਚਾ ਕਰਕੇ ਇਸ ਸਮੱਸਿਆ ਦਾ ਹੱਲ ਕੱਢਣ ਦਾ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦੋਵਾਂ ਸੂਬਿਆਂ ਦੀਆਂ ਖੇਤੀਬਾੜੀ ਯੂਨੀਵਰਸਿਟੀਆਂ ਨੂੰ ਵੀ ਇਸ ਸਮੱਸਿਆ ਦਾ ਹੱਲ ਕੱਢਣ ਦਾ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕੇਂਦਰੀ ਸਿਹਤ ਸਕੱਤਰ ਨੂੰ ਨੋਟਿਸ ਜਾਰੀ ਕਰਕੇ ਕੇਂਦਰ ਸਰਕਾਰ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਚੁੱਕੇ ਗਏ ਕਦਮਾਂ ਬਾਰੇ ਹਲਫੀਆ ਬਿਆਨ ਦੇਣ ਲਈ ਵੀ ਕਿਹਾ ਹੈ।ਅਦਾਲਤ ਨੇ ਸਪੱਸ਼ਟ ਕੀਤਾ ਕਿ ਇਹ ਰੋਕ ਸਿਰਫ਼ ਵਾਤਾਵਰਨ ਸੰਭਾਲ ਦੇ ਨਿਯਮਾਂ ਤਹਿਤ ਵਸੂਲੇ ਜਾਣ ਵਾਲੇ ਜੁਰਮਾਨਿਆਂ ’ਤੇ ਲਾਈ ਗਈ ਹੈ। ਸਰਕਾਰ ਹੋਰ ਦੰਡਕਾਰੀ ਕਾਰਵਾਈ ਜਾਰੀ ਰੱਖ ਸਕਦੀ ਹੈ। ਖੁੱਲ੍ਹੀ ਅਦਾਲਤ ਦੌਰਾਨ ਜਸਟਿਸ ਰੈਣਾ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਪਰਾਲੀ ਨੂੰ ਸਾੜਨ ਦੀ ਥਾਂ ਸ਼ਾਮਲਾਟ ਥਾਂ ਜਾਂ ਜੰਗਲਾਤ ਦੀ ਜ਼ਮੀਨ ’ਚ ਸਟੋਰ ਕੀਤਾ ਜਾ ਸਕਦਾ ਹੈ।ਇਸ ਕੇਸ ਨੂੰ ਲੋਕ ਹਿੱਤ ਪਟੀਸ਼ਨ ਵਜੋਂ ਵਿਚਾਰਿਆ ਜਾਵੇਗਾ। ਅਦਾਲਤ ਵੱਲੋਂ ਇਹ ਹਦਾਇਤਾਂ ਭਾਰਤੀ ਕਿਸਾਨ ਯੂਨੀਅਨ ਦੇ ਵਕੀਲ ਚਰਨਪਾਲ ਸਿੰਘ ਬਾਗੜੀ ਵੱਲੋਂ ਦਾਇਰ ਕੀਤੀ ਪਟੀਸ਼ਨ ’ਤੇ ਜਾਰੀ ਕੀਤੀ ਗਈਆਂ ਹਨ।

Check Also

ਕਨੇਡਾ ਟਰੱਕ ਡਰਾਈਵਰ,

ਓਨਟਾਰੀਓ ਦੇ ਇਮੀਗ੍ਰੈਂਟ ਨਾਮਜ਼ਦ ਪ੍ਰੋਗਰਾਮ (ਓ.ਆਈ.ਐੱਨ.ਪੀ.) ਨੇ ਅੰਤ ਵਿੱਚ ਮੰਗ ਵਾਲੇ ਕਿੱਤਿਆਂ ਦੀ ਸੂਚੀ ਵਿੱਚ …

Leave a Reply

Your email address will not be published. Required fields are marked *