Home / ਤਾਜਾ ਜਾਣਕਾਰੀ / CBI ਦੀ ਕਲੋਜ਼ਰ ਰਿਪੋਰਟ ‘ਤੇ ਕੈਪਟਨ ਦੇ ਸਖ਼ਤ ਨਿਰਦੇਸ਼,

CBI ਦੀ ਕਲੋਜ਼ਰ ਰਿਪੋਰਟ ‘ਤੇ ਕੈਪਟਨ ਦੇ ਸਖ਼ਤ ਨਿਰਦੇਸ਼,

CBI ਦੀ ਕਲੋਜ਼ਰ ਰਿਪੋਰਟ ‘ਤੇ ਕੈਪਟਨ ਦੇ ਸਖ਼ਤ ਨਿਰਦੇਸ਼,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਸੀਬੀਆਈ ਅਦਾਲਤ ਵਿੱਚ ਬਰਗਾੜੀ ਮਾਮਲੇ ਨਾਲ ਸਬੰਧਤ ਸੀਬੀਆਈ ਦੀ ਕਲੋਜ਼ਰ ਰਿਪੋਰਟ ਦਾ ਵਿਰੋਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਏਜੰਸੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਨਵਰੀ, 2019 ਵਿੱਚ ਸੁਣਾਏ ਫੈਸਲੇ ਖ਼ਿਲਾਫ਼ ਰਿਪੋਰਟਦਾਇਰ ਕਰਨ ਦਾ ਅਧਿਕਾਰ ਨਹੀਂ।ਸਰਕਾਰੀ ਬੁਲਾਰੇ ਮੁਤਾਬਕ ਮੁੱਖ ਮੰਤਰੀ ਨੇ ਏਜੀ ਵੱਲੋਂ ਕਲੋਜ਼ਰ ਰਿਪੋਰਟ ਦੇ ਤੱਥਾਂ ਤੇ ਹਾਲਾਤ ਦੀ ਵਿਸਥਾਰਪੂਰਵਕ ਜਾਂਚ ਤੋਂ ਬਾਅਦ ਉਨ੍ਹਾਂ ਵੱਲੋਂ ਸਾਂਝੀ ਕੀਤੀ ਨਿਆਂਇਕ ਤੇ ਕਾਨੂੰਨੀ ਸਥਿਤੀ ਦੇ ਅਧਾਰ ‘ਤੇ ਇਹ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਬਰਗਾੜੀ ਮਾਮਲੇ ਵਿੱਚ ਜਾਂਚ ‘ਚ ਅੜਿੱਕਾ ਡਾਹੁਣ ਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਅੱਜ ਤੱਕ ਅਸਫਲ ਰਹਿਣ ਲਈ ਅਕਾਲੀਆਂ ਨੂੰ ਜ਼ਿੰਮੇਵਾਰ ਠਹਿਰਾਇਆ।ਕੈਪਟਨ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪੂਰੇ ਮਾਮਲੇ ਵਿੱਚ ਸ਼ਰਮਨਾਕ ਰੋਲ ਨਿਭਾਉਣਤੇ ਜਾਂਚ ਵਿੱਚ ਅੜਿੱਕਾ ਡਾਹੁਣ ਲਈ ਘੇਰਦਿਆਂ ਕਿਹਾ ਕਿ ਪਹਿਲਾਂ ਅਕਾਲੀਆਂ ਆਪ ਹੀ ਕੇਸ ਦੀ ਜਾਂਚ ਸੀਬੀਆਈ ਨੂੰ ਸੌਪੀ ਤਾਂ ਕਿ ਜਾਂਚ ਵਿੱਚ ਦੇਰੀ ਕੀਤੀ ਜਾ ਸਕੇ। ਹੁਣ ਸੀਬੀਆਈ ਨੂੰ ਜਾਂਚ ਬੰਦ ਕਰਕੇ ਕਾਹਲੀ ਵਿੱਚ ਇਸ ਦੀ ਕਲੋਜ਼ਰ ਰਿਪੋਰਟ ਦਾਖ਼ਲ ਕਰਨ ਲਈ ਏਜੰਸੀ ‘ਤੇ ਦਬਾਅ ਪਾਇਆ।ਸਦਨ ਵਿੱਚ ਕੈਪਟਨ ਨੇ ਅਕਾਲੀਆਂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਤੁਹਾਡੀ ਵਜ੍ਹਾ ਕਰਕੇ ਸੀਬੀਆਈ ਨੇ ਕੋਈ ਜਾਂਚ ਨਹੀਂ ਕੀਤੀ।

Check Also

ਕੁਵੈਤ ਦੀ ਜੇਲ੍ਹ ‘ਚ ਕੈਦ ਪੰਜਾਬੀ ਨੌਜਵਾਨ ਦੀ ਫੈਮਿਲੀ ਦੀ ਕੈਪਟਨ ਤੇ ਮੋਦੀ ਸਰਕਾਰ ਨੂੰ ਅਪੀਲ

ਕੁਵੈਤ ਦੀ ਜੇਲ੍ਹ ‘ਚ ਕੈਦ ਪੰਜਾਬੀ ਨੌਜਵਾਨ ਦੀ ਫੈਮਿਲੀ ਦੀ ਕੈਪਟਨ ਤੇ ਮੋਦੀ ਸਰਕਾਰ ਨੂੰ …

Leave a Reply

Your email address will not be published. Required fields are marked *