Indian Council of Medical Research

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੁਆਰਾ ਗਠਿਤ ਕੀਤੀ ਗਈ ਨੈਸ਼ਨਲ ਟਾਸਕ ਫੋਰਸ ਨੇ ਕੋਰੋਨਾ ਵਾਇਰਸ ਪਾਜੀਟਿਵ ਮਰੀਜ ਦੇ ਮਾਮਲਿਆਂ ‘ਚ ਹਾਈਡ੍ਰੋਕਸੀ-ਕਲੋਰੋਕਵੀਂਨ ਦੀ ਸਿਫਾਰਸ਼ ਕੀਤੀ ਹੈ। ਹਾਲਾਂਕਿ, ਬਿਨਾਂ ਡਾਕਟਰ ਦੀ ਸਲਾਹ ਦੇ ਇਸ ਦਵਾਈ ਨੂੰ ਲੈਣਾ ਵਰਜਿਤ ਹੈ। ਇਸ ਤੋਂ ਪਹਿਲਾਂ ਯੂਐਸ ਦੇ ਰਾਸ਼ਟਰਪਤੀ ਟਰੰਪ ਨੇ ਕੋਰੋਨਾ ਦਾ ਮੁਕਾਬਲਾ ਕਰਨ ਲਈ ਐਂਟੀ-ਮਲੇਰੀਆ ਡਰੱਗ ਹਾਈਡ੍ਰੋਕਸੀ-ਕਲੋਰੋਕਵੀਂਨ ਨੂੰ ਸੰਭਾਵੀ ਦਵਾਈ ਦੇ ਰੂਪ ‘ਚ ਪੇਸ਼ ਕੀਤਾ ਸੀ। ਧਿਆਨ ਯੋਗ ਹੈ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਦੇ ਸਾਬਕਾ ਪ੍ਰਧਾਨ ਤੇ ਹਾਰਟ ਕੇਅਰ ਫਾਉਂਡੇਸ਼ਨ ਆਫ ਇੰਡੀਆ ਦੇ ਪ੍ਰਧਾਨ ਡਾ. ਕੇ.ਕੇ.ਅਗਰਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿੱਖ ਕੇ ਮੰਗ ਕੀਤੀ ਹੈ ਕਿ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ‘ਚ ਇਸ ਦਵਾਈ ਦੀ ਵਰਤੋਂ ਨੂੰ ਮਨਜ਼ੂਰੀ ਦਿੱਤੀ ਜਾਵੇ।ਯੂਰਪੀਅਨ ਯੂਨੀਅਨ ਦੇ ਕਲੀਨਿਕਲ ਟਰਾਇਲ ‘ਚ ਅਗਰਵਾਲ ਨੇ 25 ਮਰੀਜ਼ਾਂ ਤੇ ਇਸ ਦਵਾਈ ਦੇ ਪ੍ਰਭਾਵ ਦਾ ਅਧਿਐਨ ਕੀਤਾ ਹੈ। ਅਧਿਐਨ ‘ਚ ਪਾਇਆ ਗਿਆ ਹੈ ਕਿ ਹਾਈਡ੍ਰੋਕਸੀ-ਕਲੋਰੋਕਵੀਂਨ ਮਰੀਜ਼ਾਂ ‘ਚ ਵਾਇਰਸ ਨੂੰ ਤੇਜ਼ੀ ਨਾਲ ਘਟਾਉਂਦੀ ਹੈ। ਟੈਸਟ ਦੇ ਦੌਰਾਨ ਇਹ ਦਵਾਈ ਦੇਣ ਦੇ ਛੇਵੇਂ ਦਿਨ, ਜਦੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਪਾਜੀਟਿਵ ਮਾਮਲੇ 25 ਫ਼ੀਸਦੀ ਰਹਿ ਗਏ ਸਨ। ਰਿਪੋਰਟਾਂ ਦੇ ਅਨੁਸਾਰ ਇਹ ਅਧਿਐਨ ਅੰਤਰਰਾਸ਼ਟਰੀ ਜਰਨਲ ਆਫ਼ ਐਂਟੀਮਾਈਕਰੋਬਾਇਲ ਏਜੇੰਟ੍ਸ ‘ਚ ਪ੍ਰਕਾਸ਼ਤ ਕੀਤਾ ਗਿਆ ਹੈ। ਡਾਕਟਰਾਂ ਅਨੁਸਾਰ ਇਸ ਦੇ ਮਰੀਜ਼ਾ ‘ਤੇ ਮਾੜੇ ਪ੍ਰਭਾਵ ਨਹੀਂ ਹੁੰਦੇ।ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੁਝ ਦਿਨਾਂ ਪਹਿਲਾਂ ਕਿਹਾ ਸੀ ਕਿ ਇਸ ਦੇ ਸ਼ੁਰੂਆਤੀ ਟੈਸਟ ਦੇ ਬਹੁਤ ਉਤਸ਼ਾਹਜਨਕ ਨਤੀਜੇ ਸਾਹਮਣੇ ਆਏ ਹਨ। ਇਹ ਦਵਾਈ ਕੋਰੋਨਾ ਵਰਗੀ ਮਹਾਮਾਰੀ ਨਾਲ ਨਜਿੱਠਣ ਲਈ ਬਹੁਤ ਪ੍ਰਭਾਵਸ਼ਾਲੀ ਸਿੱਧ ਹੋ ਸਕਦਾ ਹੈ। ਟਰੰਪ ਦੀ ਮਨਜ਼ੂਰੀ ਤੋਂ ਬਾਅਦ, ਯੂਐਸ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਇਲਾਜ ਲਈ ਦਵਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ

Leave a Reply

Your email address will not be published. Required fields are marked *