Home / ਤਾਜਾ ਜਾਣਕਾਰੀ / Sri Akal Takht Sahib

Sri Akal Takht Sahib

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਪਾਵਨ ਹੁਕਮਨਾਮੇ ਮਗਰੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਮੀਰੀ ਪੀਰੀ ਦਿਹਾੜੇ ਦਾ ਇਤਿਹਾਸ ਸਾਂਝਾ ਕਰਦਿਆਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ।ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਸਿੱਖ ਕੌਮ ਨੂੰ ਸ਼ਸਤਰ ਨਾਲ ਜੋੜਿਆ ਸੀ। ਸ਼ਸਤਰ ਸਾਨੂੰ ਸਵੈ-ਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਹਮਣੇ ਆਈ ਜਾਣਕਾਰੀ ਅਨੁਸਾਰ ਹਾਲ ਹੀ ਵਿੱਚ ਚੀਨ ਦੀ ਸਰਹੱਦ ’ਤੇ ਅੰਮ੍ਰਿਤਧਾਰੀ ਗੁਰਸਿੱਖ ਨੇ ਜਿਸ ਤਰ੍ਹਾਂ ਆਪਣੀ ਕਿਰਪਾਨ ਨਾਲ ਦੁਸ਼ਮਣ ਦਾ ਸਾਹਮਣਾ ਕੀਤਾ, ਉਹ ਸ਼ਸਤਰ ਦੀ ਮਹਾਨਤਾ ਨੂੰ ਬਾਖੂਬੀ ਦਰਸਾਉਂਦਾ ਹੈ। ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਮੀਰੀ ਪੀਰੀ ਦੇ ਸਿਧਾਂਤ ਅਨੁਸਾਰ ਕੌਮ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਹੋਈਏ।ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਸਿੱਖ ਕੌਮ ਲਈ ਖ਼ਾਸ ਹੈ, ਕਿਉਂਕਿ ਇਸ ਦਿਨ ਤਖ਼ਤ ’ਤੇ ਬਿਰਾਜਮਾਨ ਹੋ ਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਕੌਮ ਨੂੰ ਆਪਣੀਆਂ ਰਵਾਇਤਾਂ ਤੇ ਪ੍ਰੰਪਰਾਵਾਂ ’ਤੇ ਪਹਿਰਾ ਦੇਣਾ ਚਾਹੀਦਾ ਹੈ।ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਇਤਿਹਾਸਕ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ।

Check Also

Look at those who call the cow mother

ਇਕ ਪਾਸੇ ਤਾਂ ਸਰਕਾਰ ਗਊ ਨੂੰ ਮਾਤਾ ਮੰਨਦੀ ਹੈ ਤੇ ਕਹਿੰਦੀ ਹੈ ਕਿ ਮੂਤ ਪੀਣ …

Leave a Reply

Your email address will not be published. Required fields are marked *