Home / ਤਾਜਾ ਜਾਣਕਾਰੀ / up police stop nagar kirtan

up police stop nagar kirtan

ਉੱਤਰ ਪ੍ਰਦੇਸ਼ ਵਿੱਚ ਸਿੱਖ ਸੰਗਤ ਨੂੰ ਨਗਰ ਕੀਰਤਨ ਸਜਾਉਣ ਤੋਂ ਰੋਕਿਆ ਗਿਆ। ਪੁਲਿਸ ਵੱਲੋਂ ਸਿੱਖ ਸੰਗਤਾਂ ਖਿਲਾਫ ਕੇਸ ਵੀ ਦਰਜ ਕੀਤਾ ਗਿਆ। ਇਸ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਕਾਬਲੇਗੌਰ ਹੈ ਕਿ ਹੈ ਕਿ ਯੂਪੀ ਅੰਦਰ ਪੀਲੀਭੀਤ ਦੇ ਪਿੰਡ ਖੇੜੀ ਨੌਬਰਾਮਾਦ ਵਿੱਚ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਮੇਂ ਨਗਰ ਕੀਰਤਨ ਸਜਾਉਣ ਤੋਂ ਰੋਕਿਆ ਗਿਆ। ਇਸ ਦੌਰਾਨ 55 ਸਿੱਖਾਂ ’ਤੇ ਕੇਸ ਵੀ ਦਰਜ ਕਰ ਦਿੱਤਾ ਗਿਆ। ਇਸ ਘਟਨਾ ਨੂੰ ਸ਼੍ਰੋਮਣੀ ਕਮੇਟੀ ਨੇ ਨਾਦਰਸ਼ਾਹੀ ਫੈਸਲਾ ਕਰਾਰ ਦਿੱਤਾ ਹੈ ਤੇ ਇਸ ਦੀ ਘੋਰ ਨਿਖੇਧੀ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਆਖਿਆ ਹੈ ਕਿ ਸਿੱਖ ਸੰਗਤਾਂ ਦੇਸ਼ ਦੁਨੀਆ ਅੰਦਰ ਗੁਰਪੁਰਬਾਂ ਤੇ ਹੋਰ ਇਤਿਹਾਸਕ ਦਿਹਾੜਿਆਂ ਮੌਕੇ ਨਗਰ ਕੀਰਤਨ ਸਜਾ ਕੇ ਸ਼ਰਧਾ ਪ੍ਰਗਟਾਉਂਦੀਆਂ ਹਨ ਪਰ ਦੁੱਖ ਦੀ ਗੱਲ ਹੈ ਕਿ ਉੱਤਰ ਪ੍ਰਦੇਸ਼ ਅੰਦਰ ਪੀਲੀਭੀਤ ਦੇ ਵਿਚ ਪੁਲਿਸ ਵੱਲੋਂ ਨਗਰ ਕੀਰਤਨ ਸਜਾ ਰਹੇ ਸਿੱਖਾਂ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ।ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖਾਂ ਦੀ ਧਾਰਮਿਕ ਆਜ਼ਾਦੀ ਵਿਰੁੱਧ ਉੱਤਰ ਪ੍ਰਦੇਸ਼ ਪੁਲਿਸ ਦੇ ਸਿੱਖ ਵਿਰੋਧੀ ਫੈਸਲੇ ਨਾਲ ਸਿੱਖਾਂ ਅੰਦਰ ਭਾਰੀ ਰੋਸ ਹੈ। ਪੁਲਿਸ ਦੀ ਕਾਰਵਾਈ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਕੱਢਣ ’ਤੇ ਰੋਕ ਲਾਉਣ ਦੀ ਕੋਈ ਤੁਕ ਨਹੀਂ ਸੀ ਬਣਦੀ, ਕਿਉਂਕਿ ਸਿੱਖ ਕੌਮ ਵੱਲੋਂ ਸਜਾਏ ਜਾਂਦੇ ਨਗਰ ਕੀਰਤਨ ਆਪਣੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਉਣ ਦੇ ਨਾਲ ਨਾਲ ਮਨੁੱਖੀ ਭਾਚੇਚਾਰੇ ਨੂੰ ਜੋੜਦੇ ਹਨਇਸ ਸਮੇਂ ਹਰ ਧਰਮ ਦੇ ਲੋਕ ਰਲ ਮਿਲ ਕੇ ਗੁਰੂ ਘਰਾਂ ਅੰਦਰ ਸ਼ਮੂਲੀਅਤ ਕਰਦੇ ਹਨ, ਪਰ ਹੈਰਾਨੀਜਨਕ ਗੱਲ ਹੈ ਕਿ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਨਗਰ ਕੀਰਤਨ ਸਜਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸਬੰਧੀ ਯੂਪੀ ਸਰਕਾਰ ਨੂੰ ਦੋਸ਼ੀ ਪੁਲਿਸ ਕਰਮੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਅਜਿਹਾ ਧੱਕਾ ਹਰਗਿਜ ਬਰਦਾਸ਼ਤ ਨਹੀਂ ਕਰੇਗੀ ਕਿ ਉਸ ਨੂੰ ਆਪਣੇ ਧਾਰਮਿਕ ਦਿਹਾੜੇ ਮਨਾਉਣ ਤੋਂ ਰੋਕਿਆ ਜਾਵੇ।

Check Also

In the rural areas of Punjab, know full report

ਭਾਰਤ ਦੇ ਲਗਭਗ 27 ਸੂਬੇ ਪੂਰੀ ਤਰ੍ਹਾਂ ਕੋਰੋਨਾ ਵਾਇਰਸ ਲਈ ਜਕੜ ਵਿਚ ਹਨ। ਇਸ ਦੇ …

Leave a Reply

Your email address will not be published. Required fields are marked *