Home / ਵਾਇਰਲ / ਜਦੋਂ ਮਸਕੀਨ ਜੀ ਨੇ ਰੱਬ ਤੇ ਸਵਾਲ ਚੁੱਕਣ ਵਾਲਾ ਪ੍ਰੋਫੈਸਰ ਚੁੱਪ ਕਰਾਇਆ..!

ਜਦੋਂ ਮਸਕੀਨ ਜੀ ਨੇ ਰੱਬ ਤੇ ਸਵਾਲ ਚੁੱਕਣ ਵਾਲਾ ਪ੍ਰੋਫੈਸਰ ਚੁੱਪ ਕਰਾਇਆ..!

ਗਿਆਨੀ ਸੰਤ ਸਿੰਘ ਮਸਕੀਨ ਦਾ ਜਨਮ 1934 ਈ. ਨੂੰ ਪਿਤਾ ਕਰਤਾਰ ਸਿੰਘ ਦੇ ਗ੍ਰਹਿ ਮਾਤਾ ਰਾਮ ਕੌਰ ਜੀ ਦੀ ਕੁੱਖੋਂ ਕਸਬਾ ਲੱਕ ਮਰਵਤ ਜ਼ਿਲ੍ਹਾ ਬੰਨੂ (ਪਾਕਿਸਤਾਨ) ਵਿਚ ਹੋਇਆ। ਉਨ੍ਹਾਂ ਨੇ ਮੁੱਢਲੀ ਵਿੱਦਿਆ ਖਾਲਸਾ ਸਕੂਲ ਪਾਕਿਸਤਾਨ ਤੋਂ ਪ੍ਰਾਪਤ ਕੀਤੀ। ਉਪਰੰਤ ਗੌਰਮਿੰਟ ਹਾਈ ਸਕੂਲ ਵਿਚ ਦਾਖਲ ਹੋ ਗਏ, ਪਰ 1947 ਵਿਚ ਦੇਸ਼ ਦੀ ਵੰਡ ਹੋਣ ਕਾਰਨ ਮੈਟ੍ਰਿਕ ਦਾ ਇਮਤਿਹਾਨ ਨਾ ਦੇ ਸਕੇ। ਦੇਸ਼ ਵੰਡ ਤੋਂ ਬਾਅਦ ਗਿਆਨੀ ਜੀ ਰਾਜਸਥਾਨ ਦੇ ਜ਼ਿਲ੍ਹਾ ਅਲਵਰ ਵਿਖੇ ਵੱਸ ਗਏ।

ਧਾਰਮਿਕ ਸੰਤ[ਸੋਧੋ] ਗਿਆਨੀ ਜੀ ਰੁਚੀਆਂ ਦੀ ਪ੍ਰਬਲਤਾ ਦੇ ਕਾਰਨ ਧਾਰਮਿਕ ਸੰਤ ਬਣ ਗਏ। ਬੈਜਨਾਥ ਧਾਮ ਤੇ ਕਟਕ ਆਦਿ ਥਾਵਾਂ ’ਤੇ ਸਾਧੂਆਂ ਨਾਲ ਵਿਚਰਦੇ ਰਹੇ। ਉਨ੍ਹਾਂ ਨਿਰਮਲੇ ਸੰਤ ਗਿਆਨੀ ਬਲਵੰਤ ਸਿੰਘ ਪਾਸੋਂ ਬ੍ਰਹਮ ਵਿੱਦਿਆ ਹਾਸਲ ਕੀਤੀ। ਸੰਤਾਂ ਦੀ ਸੰਗਤ ਸਦਕਾ ਕਥਾ ਕਰਨੀ ਆਰੰਭ ਕਰ ਦਿੱਤੀ। ਗੁਰਮਤਿ ਦੇ ਧਾਰਨੀ ਹੋਣ ਦੇ ਨਾਲ ਨਾਲ ਪੂਰਨ ਤਿਆਗੀ, ਸੰਜਮੀ, ਨਾਮਬਾਣੀ ਦੇ ਰਸੀਏ ਤੇ ਨਿਮਰਤਾ ਦੇ ਪੁੰਜ ਸਨ। ਉਨ੍ਹਾਂ ਦੀ ਕਥਾ ਵਿਚ ਇੰਨਾ ਰਸ ਸੀ ਕਿ ਦੂਰ-ਦੂਰ ਤੋਂ ਕਥਾ ਸੁਣਨ ਲਈ ਸੰਗਤਾਂ ਆਉਂਦੀਆਂ ਸਨ। ਮਸਕੀਨ ਜੀ ਦੇ ਕਥਾ ਕਰਨ ਦਾ ਢੰਗ ਆਮ ਕਥਾਕਾਰਾਂ ਨਾਲੋਂ ਨਿਵੇਕਲਾ ਸੀ। ਉਹ ਸੰਗਤਾਂ ਨੂੰ ਬਹੁਤ ਹੀ ਨਿਮਰਤਾ ਨਾਲ ਸਟੀਕ ਟਿੱਪਣੀਆਂ ਕਰਿਆ ਕਰਦੇ ਸਨ।

ਧਾਰਮਿਕ ਸਕੂਲ[ਸੋਧੋ] ਗਿਆਨੀ ਜੀ ਨੂੰ ‘ਮਸਕੀਨ’ ਲਕਬ ਬਾਬਾ ਬਲਵੰਤ ਸਿੰਘ ਜੀ ਨੇ ਆਪ ਦਿੱਤਾ। 1958 ਵਿਚ ਉਨ੍ਹਾਂ ਦਾ ਵਿਆਹ ਬੀਬੀ ਸੁੰਦਰ ਕੌਰ ਨਾਲ ਹੋਇਆ। ਉਨ੍ਹਾਂ ਗ੍ਰਹਿਸਥੀ ਜੀਵਨ ਦੇ ਨਾਲ ਨਾਲ ਪ੍ਰਚਾਰ ਕਰਨ ਦਾ ਕੰਮ ਵੀ ਜਾਰੀ ਰੱਖਿਆ। 1960 ਵਿਚ ਉਨ੍ਹਾਂ ਆਪਣੇ ਗ੍ਰਹਿ ਵਿਖੇ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਕੀਤੀ। ਅਲਵਰ ਵਿਖੇ ਗੁਰੂ ਨਾਨਕ ਪਬਲਿਕ ਸਕੂਲ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗਿਆਨੀ ਜੀ ਦੀ ਦੇਖ-ਰੇਖ ਵਿਚ ਚੱਲ ਰਹੇ ਸਨ। ਇਨ੍ਹਾਂ ਸਕੂਲਾਂ ਵਿਚ ਪੜ੍ਹਦੇ ਗਰੀਬ ਬੱਚਿਆਂ ਨੂੰ ਮੁਫਤ ਕਿਤਾਬਾਂ ਤੇ ਵਰਦੀਆਂ ਦਿੰਦੇ ਸਨ। ਇਨ੍ਹਾਂ ਸਕੂਲਾਂ ਦਾ ਖਰਚਾ ਵੀ ਜ਼ਿਆਦਾਤਰ ਗਿਆਨੀ ਜੀ ਆਪ ਕਰਦੇ ਸਨ। ਅਲਵਰ ਵਿਖੇ ਮਸਕੀਨ ਜੀ ਦੀ ਸਰਪ੍ਰਸਤੀ ਹੇਠ ਸਾਲਾਨਾ ਗੁਰਮਤਿ ਸਮਾਗਮ ਮਨਾਇਆ ਜਾਂਦਾ ਸੀ।

ਇਨਸਾਈਕਲੋਪੀਡੀਆ[ਸੋਧੋ] ਮਸਕੀਨ ਜੀ ਗਿਆਨ ਦੇ ਭੰਡਾਰ ਸਨ। ਉਨ੍ਹਾਂ ਨੂੰ ਅੰਗਰੇਜ਼ੀ, ਪੰਜਾਬੀ, ਹਿੰਦੀ, ਉਰਦੂ, ਅਰਬੀ, ਫਾਰਸੀ ਭਾਸ਼ਾਵਾਂ ਦਾ ਗੂੜ੍ਹਾ ਗਿਆਨ ਸੀ। ਮਸਕੀਨ ਜੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸਿੱਖ ਇਤਿਹਾਸ ਅਤੇ ਸਿੱਖ ਧਰਮ ਨਾਲ ਸਬੰਧਤ ਪੁਰਾਤਨ ਤੇ ਵਰਤਮਾਨ ਗ੍ਰੰਥਾਂ ਦਾ ਡੂੰਘਾ ਗਿਆਨ ਸੀ। ਉਹ ਕਥਾ ਕਰਦੇ ਸਮੇਂ ਅਨੇਕਾਂ ਹੀ ਅਰਬੀ, ਫਾਰਸੀ ਦੇ ਸ਼ੇਅਰ ਪੇਸ਼ ਕਰਕੇ ਉਨ੍ਹਾਂ ਦੇ ਦ੍ਰਿਸ਼ਟਾਂਤ ਦੇ ਕੇ ਸਮਝਾਉਂਦੇ। ਉਨ੍ਹਾਂ ਨੇ ਦਸਮ ਗ੍ਰੰਥ, ਵੇਦ, ਉਪਨਿਸ਼ਦ ਅਤੇ ਹੋਰ ਸੰਸਕ੍ਰਿਤ ਸਾਹਿਤ ਦਾ ਮੁਤਾਲਿਆ ਕੀਤਾ ਹੋਇਆ ਸੀ। ਡਾ. ਅਲਾਮਾ ਇਕਬਾਲ, ਮਿਰਜ਼ਾ ਗ਼ਾਲਿਬ, ਮੀਰ ਤਕੀ ਮੀਰ ਵਰਗੇ ਉਸਤਾਦ ਸ਼ਾਇਰਾਂ ਦੇ ਕਲਾਮ ਉਨ੍ਹਾਂ ਨੂੰ ਜ਼ੁਬਾਨੀ ਯਾਦ ਸੀ। ਉਹ ਸਿੱਖ ਧਰਮ ਦੇ ਇਨਸਾਈਕਲੋਪੀਡੀਆ ਸਨ। ਉਨ੍ਹਾਂ ਸਿੱਖ ਧਰਮ ਦੇ ਪ੍ਰਚਾਰ, ਪਸਾਰ ਅਤੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪੂਰੇ ਸੰਸਾਰ ਵਿਚ ਫੈਲਾਉਣ ਲਈ ਵਰਨਣਯੋਗ ਕੰਮ ਕੀਤਾ। ਮਸਕੀਨ ਜੀ ਨੇ 50 ਸਾਲ ਤਕ ਦੇਸ਼ਾਂ-ਵਿਦੇਸ਼ਾਂ ਵਿਚ ਗੁਰਮਤਿ ਦਾ ਪ੍ਰਚਾਰ ਕੀਤਾ। ਉਨ੍ਹਾਂ ਆਪਣੀ ਗੱਲ ਨੂੰ ਬਹੁਤ ਹੀ ਸਰਲ ਤੇ ਸਾਦੇ ਸ਼ਬਦਾਂ ਵਿਚ ਅਤੇ ਵੱਖ-ਵੱਖ ਦ੍ਰਿਸ਼ਟਾਂਤ ’ਤੇ ਵਾਰ-ਵਾਰ ਗੱਲ ਕਰਕੇ ਦੱਸਣ ਦੀ ਨਿਵੇਕਲੀ ਸ਼ੈਲੀ ਵਿਕਸਤ ਕੀਤੀ ਹੋਈ ਸੀ। ਉਹ ਇਕ ਗੱਲ ਨੂੰ ਵਾਰ-ਵਾਰ ਕਰਦੇ ਤਾਂ ਜੋ ਸੰਗਤਾਂ ਨੂੰ ਉਨ੍ਹਾਂ ਦਾ ਦੱਸਿਆ ਨੁਕਤਾ ਸਮਝ ਆ ਸਕੇ। ਮਸਕੀਨ ਜੀ ਜੋ ਕਹਿੰਦੇ, ਉਸ ’ਤੇ ਅਮਲ ਵੀ ਕਰਦੇ ਸਨ। ਇਹੀ ਕਾਰਨ ਹੈ ਕਿ ਉਨ੍ਹਾਂ ਦੀ ਕਥਾ ਵਿਆਖਿਆ ਦਾ ਅਸਰ ਸੰਗਤਾਂ ਵਿਚ ਰਚ-ਮਿਚ ਜਾਂਦਾ ਸੀ। ਉਨ੍ਹਾਂ ਦਾ ਲਿਬਾਸ ਬਹੁਦ ਸਾਦਾ ਸੀ। ਮਸਕੀਨ ਜੀ ਦੇਸ਼-ਵਿਦੇਸ਼ ਵਿਚ ਪ੍ਰਚਾਰ ਕਰਨ ਲਈ ਜਿੱਥੇ ਵੀ ਜਾਂਦੇ, ਰਿਹਾਇਸ਼ ਉਹ ਆਪਣੀ ਗੁਰਦੁਆਰੇ ਹੀ ਰੱਖਦੇ ਸਨ। ਪ੍ਰਸ਼ਾਦਾ ਵੀ ਉਹ ਗੁਰਦੁਆਰੇ ਦੇ ਲੰਗਰ ਵਿਚ ਹੀ ਛਕਦੇ ਸਨ। ਮਸਕੀਨ ਜੀ ਵੱਲੋਂ ਭਾਰਤ ਵਿਚ ਹਰ ਸਾਲ ਬਹੁਤ ਥਾਵਾਂ ’ਤੇ ਗੁਰਮਤਿ ਸਮਾਗਮ ਕਰਵਾਏ ਜਾਂਦੇ ਸਨ। ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ’ਤੇ ਪਟਨਾ ਸਾਹਿਬ ਵਿਖੇ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਦੀਵਾਲੀ ’ਤੇ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਅਤੇ ਮੰਜੀ ਸਾਹਿਬ ਦੇ ਦੀਵਾਨ ਹਾਲ ਵਿਚ ਸਵੇਰੇ ਸ਼ਾਮ ਕਥਾ ਅਤੇ ਗੁਰਬਾਣੀ ਦੀ ਵਿਆਖਿਆ 40 ਸਾਲ ਤੋਂ ਕਰਦੇ ਰਹੇ ਹਨ।

Check Also

ਬਹਿਬਲ ਕਲਾਂ ਗੋਲੀ ਕਾਂਡ, ਪੁਲਿਸ ਵਾਲਿਆਂ ਦੀ Phone Call Viral ਹੋਈ, “ਉਸ ਅਫਸਰ ਨੇ ਚਲਾਈ ਗੋਲੀ”..!

ਬਹਿਬਲ ਕਲਾਂ ਗੋਲੀ ਕਾਂਡ, ਪੁਲਿਸ ਵਾਲਿਆਂ ਦੀ Phone Call Viral ਹੋਈ, “ਉਸ ਅਫਸਰ ਨੇ ਚਲਾਈ …

Leave a Reply

Your email address will not be published. Required fields are marked *